ਪਰਾਲੀ ਤੋਂ ਖਾਦ ਬਣਾਓ, ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਓ।
Upcoming Events
ਕ੍ਰਿਸ਼ੀ ਵਿਗਿਆਨ ਕੇਂਦਰ, ਮਾਜਰਾ, ਮੁਹਾਲੀ
icarlogo

ਬੱਕਰੀ ਪਾਲਣ ਕਿੱਤੇ ਉੱਤੇ ਸਿਖਲਾਈ ਕੋਰਸ ਲਗਾਇਆ 7-14.3.2024

ਬੱਕਰੀ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੁਆਰਾ ਪਿੰਡ ਬਦਨਪੁਰ ਵਿਖੇ ਕਿੱਤਾ ਮੁੱਖੀ ਸਿਖਲਾਈ ਕੋਰਸ ਲਗਾਇਆ ਗਿਆ ਜਿਸ ਵਿੱਚ ਕੁੱਲ 30 ਸਿਖਿਆਰਥੀਆਂ ਨੇ ਹਿੱਸਾ ਲਿਆ। ਇਹ ਸਿਖਲਾਈ ਕੋਰਸ ਕਿਸਾਨਾਂ ਦੇ ਹੁਨਰ ਵਧਾਉਣ ਲਈ ਅਤੇ ਨਵੀਆਂ ਤਕਨੀਕਾਂ ਅਪਣਾ ਕੇ ਬੱਕਰੀ ਪਾਲਣ ਕਿੱਤੇ ਦੀ ਸ਼ੁਰੂਆਤ ਕਰਨ ਲਈ ਕਰਵਾਇਆ ਗਿਆ।  ਪ੍ਰੋਗਰਾਮ ਦੌਰਾਨ ਡਾ. ਕੋਮਲ ਨੇ ਪ੍ਰਜਨਣ ਪ੍ਰਬੰਧ, ਬੱਕਰੀ ਸ਼ੈੱਡ, ਬਿਮਾਰੀਆਂ ਤੋਂ ਬਚਾਅ ਅਤੇ ਟੀਕਾਕਰਨ ਸੰਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਬੱਕਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਉਮਰ, ਸਮੂਹਾਂ ਲਈ ਫੀਡ ਤਿਆਰ ਕਰਨ ਅਤੇ ਉਹਨਾਂ ਤੇ ਹੋਣ ਵਾਲੇ ਵੱਖ-ਵੱਖ ਤਕਨੀਕੀ ਖਰਚਿਆਂ ਬਾਰੇ ਚਾਨਣਾ ਪਾਇਆ।  ਡਾ. ਖੱਦਾ ਨੇ ਬੱਕਰੀ ਦੀਆਂ ਨਸਲਾਂ ਅਤੇ ਮੇਮਣਿਆਂ ਦੀ ਸਾਂਭ-ਸੰਭਾਲ ਸੰਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ ਦੇ ਕਿੱਤੇ ਤੋਂ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਬਾਰੇ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਕੇ.ਵੀ.ਕੇ ਅਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਸਿਖਿਆਰਥੀਆਂ ਨੇ ਕੇ.ਵੀ.ਕੇ. ਟੀਮ ਦਾ ਇਸ ਪ੍ਰੋਗਰਾਮ ਨੂੰ ਉਲੀਕਣ ਲਈ ਧੰਨਵਾਦ ਕੀਤਾ।

Scroll to Top