ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ
ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਤਹਿਤ ਪਿੰਡ ਅਕਾਲਗੜ੍ਹ ਵਿਖੇ ਮਿਤੀ 11.10.2025 ਨੂੰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਕਿਸਾਨ ਵੀਰਾਂ ਅਤੇ ਭੈਣਾਂ ਨੂੰ ਇਹਨਾਂ ਖੇਤੀਬਾੜੀ ਪ੍ਰੋਜੈਕਟਾਂ (ਧਨ- ਧਾਨਯ ਕ੍ਰਿਸ਼ੀ ਵਿਕਾਸ ਯੋਜਨਾ, ਦਾਲਾਂ ਸਵੈ-ਨਿਰਭਰਤਾ ਮਿਸ਼ਨ, ਖੇਤੀਬਾੜੀ ਬੁਨਿਆਦੀ ਢਾਂਚਾ ਫੰਡ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ) ਸੰਬੰਧੀ ਜਾਣਕਾਰੀ ਦੇਣਾ ਸੀ। ਇਸ ਮੌਕੇ ਤੇ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਖੇਤੀਬਾੜੀ ਯੋਜਨਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਡਾ. ਮੁਨੀਸ਼ ਸ਼ਰਮਾ ਨੇ ਕੁਦਰਤੀ ਖੇਤੀ ਬਾਰੇ ਜਾਣਕਾਰੀ ਦਿੱਤੀ। ਡਾ. ਹਰਮੀਤ ਕੌਰ ਨੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਡਾ. ਪਾਰੁਲ ਗੁਪਤਾ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਰਧਕ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਪਿੰਡ ਅਕਾਲਗੜ੍ਹ ਦੇ ਸਰਪੰਚ ਸ. ਗੁਰਜੰਟ ਸਿੰਘ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਕੇ ਆਧੁਨਿਕ ਖੇਤੀ ਅਤੇ ਪਸ਼ੂ ਪਾਲਣ ਕਰਕੇ ਆਪਣੀ ਕਮਾਈ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੌਰਾਨ ਪਿੰਡ ਅਕਾਲਗੜ੍ਹ ਅਤੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੀਰ ਅਤੇ ਬੀਬੀਆਂ ਨੇ ਭਾਗ ਲਿਆ।
Author: Amandeep Kaur
-
ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ
-

Hands on training programme on bakery and value-addition in Dairy
VKSA-2025 successfully concluded by Krishi Vigyan Kender, SAS Nagar on 12.6.2025 in villages Hasanpur, Rora, Gharuan #ViksitKrish



i #viksitkrishisankalpabhyian #oneICAR #ICAR #atari1icar #gadvasu -

Training on Integrated farming and value addition
VKSA-2025 successfully concluded by Krishi Vigyan Kender, SAS Nagar on 12.6.2025 in villages Khera, Manakpur Shrif, Salempur Kalan
-

SAC
The Valedictory Function for the VKSA in Mohali District , Honorable Minister of Agriculture and Farmer Welfare for Punjab, S. Gurmeet Singh Khudian graced the occasion
-

Krishi Vigyan Kendra, SAS Nagar conducted Viksit Krishi Sankalp Abhyian on the third day
Krishi Vigyan Kendra, SAS Nagar conducted Viksit Krishi Sankalp Abhyian on the third day at villages Sil, Batta, Ghogga, Sotal, Chapar Chiri, Bairampur and Bhago Majra.
-

Krishi Vigyan Kendra, SAS Nagar joined today’s Viksit Krishi Sankalp Abhyian event
Krishi Vigyan Kendra, SAS Nagar joined today’s Viksit Krishi Sankalp Abhyian event at villages Majra, Padiala, Mundo Bhag Singh, Akalgarh, Hoshiarpur and Kansala.


















